ਵਿਧਾਇਕ ਗੈਰੀ ਬੜਿੰਗ ਨੇ ਅਨਾਜ ਮੰਡੀ ਅਮਲੋਹ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ
ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਗੈਰੀ ਬੜਿੰਗ
ਅਮਲੋਹ(ਅਜੇ ਕੁਮਾਰ)
ਪੰਜਾਬ ਸਰਕਾਰ ਮਿਹਨਤੀ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਦਾ ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅਨਾਜ ਮੰਡੀ ਅਮਲੋਹ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਹਮੇਸ਼ਾਂ ਕਿਸਾਨੀ ਹਿੱਤਾਂ ਦੀ ਰਾਖੀ ਕੀਤੀ ਹੈ ਅਤੇ ਹੁਣ ਵੀ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੋਵੇਗੀ। ਉਨ੍ਹਾਂ ਅਨਾਜ ਮੰਡੀ ਵਿੱਚ ਮੌਜੂਦ ਕਿਸਾਨਾਂ, ਆੜਤੀ ਅਤੇ ਖੇਤ ਮਜਦੂਰਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿਤਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ ਅਤੇ ਲੋੜ ਅਨੁਸਾਰ ਬਾਰਦਾਨਾਂ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ ਖਰੀਦੀ ਗਈ ਫਸਲ ਦੇ ਤੈਅ ਸਮੇਂ ਅੰਦਰ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਜਮਾਂ ਕਰਵਾਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਫ਼ਸਲ ਲੈ ਕੇ ਆਉਣ ਤਾਂ ਜੋਂ ਖਰੀਦ ਤੇਜ਼ੀ ਨਾਲ ਹੋ ਸਕੇ। ਇਸ ਮੌਕੇ ਐਸਡੀਐਮ ਚੇਤਨ ਬੰਗੜ, ਡੀਐਸਪੀ ਗੁਰਦੀਪ ਸਿੰਘ, ਮਾਰਕਿਟ ਕਮੇਟੀ ਦੀ ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ, ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ, ਸੀਨੀਅਰ ਆਗੂ ਇਕਬਾਲ ਸਿੰਘ ਰਾਏ ਅੰਨੀਆਂ, ਸਕੱਤਰ ਸੁਰਜੀਤ ਸਿੰਘ ਚੀਮਾ, ਸਾਬਕਾ ਪ੍ਰਧਾਨ ਜਗਵਿੰਦਰ ਸਿੰਘ ਰੈਹਿਲ, ਜਗਤਾਰ ਸਿੰਘ, ਲਵਪ੍ਰੀਤ ਸਿੰਘ ਲਵੀ, ਪਰਮਵੀਰ ਸਿੰਘ ਅਕਾਊਂਟੈਂਟ, ਜੱਗਾ ਭੋਲੀਆਂ, ਜਸਵੀਰ ਸਿੰਘ ਫੌਜੀ ਅਤੇ ਬੰਤ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਕਣਕ ਦੀ ਖਰੀਦ ਸੁਰੂ ਕਰਵਾਉਂਦੇ ਹੋਏ।
ਫ਼ੋਟੋ ਕੈਪਸਨ: ਚੇਅਰਪਰਸਨ ਸੁਖਵਿੰਦਰ ਕੌਰ ਗਹਿਲੌਤ, ਕੌਂਸਲ ਪ੍ਰਧਾਨ ਸਿਕੰਦਰ ਸਿੰਘ ਗੋਗੀ ਅਤੇ ਹੋਰ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਬੁਕਾ ਦੇ ਕੇ ਸਵਾਗਤ ਕਰਦੇ ਹੋਏ।