ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨਾਲ ਕੀਤੀ ਮੁਲਾਕਾਤ
ਅਮਲੋਹ(ਅਜੇ ਕੁਮਾਰ)
ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਆਦਿ ਨੇ ਸਿਰਕਤ ਕੀਤੀ ਜਿਥੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਸਿਰਕਤ ਕੀਤੀ ਅਤੇ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਅਤੇ ਅਹੁਦੇਦਾਰਾ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਸੁਝਾਅ ਦਿਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2027 ਵਿਚ ਕਾਂਗਰਸ ਸਰਕਾਰ ਲਿਆਉਂਣ ਲਈ ਉਤਾਵਲੇ ਹਨ ਜਿਸ ਲਈ ਹੁਣ ਤੋਂ ਹੀ ਵਰਕਰਾਂ ਨੂੰ ਕੱਮਰਕਸੇ ਕਸਣ ਦੀ ਲੋੜ ਹੈ।
ਫੋਟੋ ਕੈਪਸ਼ਨ: ਮੁਲਾਕਾਤ ਦੌਰਾਨ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ, ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨਾਲ।