G-2P164PXPE3

ਲਾਲਾ ਫੂਲ ਚੰਦ ਬਾਂਸਲ ਸਰਵਹਿਤਕਾਰੀ ਵਿਦਿਆ ਮੰਦਰ ਅਮਲੋਹ ਵੱਲੋਂ ਅੰਬੇਡਕਰ ਜਯੰਤੀ ਮਨਾਈ 

ਲਾਲਾ ਫੂਲ ਚੰਦ ਬਾਂਸਲ ਸਰਵਹਿਤਕਾਰੀ ਵਿਦਿਆ ਮੰਦਰ ਅਮਲੋਹ ਵੱਲੋਂ ਅੰਬੇਡਕਰ ਜਯੰਤੀ ਮਨਾਈ

ਅਮਲੋਹ(ਅਜੇ ਕੁਮਾਰ)

ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਮੁੱਖ ਰੱਖ ਕੇ ਲਾਲਾ ਫੂਲ ਚੰਦ ਬਾਂਸਲ ਸਰਵਹਿਤਕਾਰੀ ਵਿਦਿਆ ਮੰਦਰ ਅਮਲੋਹ ਵਿਚ ਇਕ ਸਮਾਗਮ ਮੁੱਖ ਸਰਪ੍ਰਸਤ ਪ੍ਰਦੀਪ ਬਾਂਸਲ ਦੀ ਅਗਵਾਈ ਹੇਠ ਕੀਤਾ ਗਿਆ ਅਤੇ ਡਾ. ਅੰਬੇਡਕਰ ਦੀ ਤਸਵੀਰ ’ਤੇ ਫੁੱਲ ਭੇਟ ਕਰਕੇ ਸਰਧਾਂਜਲੀ ਭੇਟ ਕੀਤੀ। ਪ੍ਰੋਗਰਾਮ ਦੌਰਾਨ ਸ਼ਿਸ਼ੂ ਵਾਟਿਕਾ ਪ੍ਰਮੁੱਖ ਮੀਨਾ ਰਾਣੀ ਨੇ ਡਾ. ਅੰਬੇਦਕਰ ਦੇ ਜੀਵਨ ਬਾਰੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਉਨ੍ਹਾਂ ਆਪਣੀ ਜ਼ਿੰਦਗੀ ਦੌਰਾਨ ਸਮਾਜਿਕ ਸਮਾਨਤਾ ਅਤੇ ਸਿੱਖਿਆ ਦੇ ਅਧਿਕਾਰ ਬਾਰੇ ਜਾਗਰੂਕਤਾ ਫੈਲਾਈ, ਜਿਨ੍ਹਾਂ ਉਪਰ ਸਾਨੂੰ ਚਲਣ ਅਤੇ ਇਕ ਮਜਬੂਤ ਮਜ਼ਬੂਤ ਅਤੇ ਸਦਭਾਵਨਾਪੂਰਨ ਸਮਾਜ ਦੀ ਸਥਾਪਨਾ ਕਰਨ ਦੀ ਲੋੜ ਹੈ। ਸਕੂਲ ਮੈਨੇਜਰ ਰਾਕੇਸ਼ ਕੁਮਾਰ ਗਰਗ ਨੇ ਕਿਹਾ ਕਿ ਡਾ. ਅੰਬੇਡਕਰ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਮੁਸ਼ਕਲਾਂ ਦੇ ਬਾਵਜੂਦ, ਸਿੱਖਿਆ ਅਤੇ ਦ੍ਰਿੜ ਇਰਾਦੇ ਨਾਲ ਕੋਈ ਵੀ ਟੀਚਾ ਪ੍ਰਾਪਤ ਕੀਤਾ ਜਾ ਸਕਦਾ ਹੈ। ਸਾ੍ਯ ਉਨ੍ਹਾਂ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ ਤਾਂ ਜੋ ਦੇਸ਼ ਦਾ ਹਰ ਨਾਗਰਿਕ ਸਿੱਖਿਅਤ, ਜਾਗਰੂਕ ਅਤੇ ਸਸ਼ਕਤ ਬਣ ਸਕੇ। ਇਸ ਮੌਕੇ ਕਾਰਜਕਾਰੀ ਇੰਚਾਰਜ ਕਰਨ ਸਿੰਘ, ਵਾਈਸ ਪ੍ਰਿੰਸੀਪਲ ਆਂਚਲ ਰਾਣੀ, ਮੀਨਾ ਰਾਣੀ, ਭਾਵਨਾ ਰਾਣੀ, ਨੇਹਾ ਰਾਣੀ ਅਤੇ ਦਵਿੰਦਰ ਕੌਰ ਆਦਿ ਨੇ ਵੀ ਵਿਚਾਰ ਪੇਸ਼ ਕੀਤੇ।

ਫੋਟੋ ਕੈਪਸ਼ਨ: ਡਾ. ਬੀਆਰ ਅੰਬੇਦਕਰ ਦੀ ਫ਼ੋਟੋ ਅੱਗੇ ਫੁੱਲ ਚੜਾਉਂਦੇ ਹੋਏ ਸਕੂਲ ਸਟਾਫ਼ ਦੇ ਮੈਬਰ।

Leave a Comment