G-2P164PXPE3

ਗੁਰਮੀਤ ਸਿੰਘ ਛੰਨਾ ਰੁੜਕੀ ਉੱਚੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦੇ ਪ੍ਰਧਾਨ ਬਣੇ

ਗੁਰਮੀਤ ਸਿੰਘ ਛੰਨਾ ਰੁੜਕੀ ਉੱਚੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦੇ ਪ੍ਰਧਾਨ ਬਣੇ

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕੀਤਾ ਸਨਮਾਨ

ਅਮਲੋਹ(ਅਜੇ ਕੁਮਾਰ)

ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਛੰਨਾ ਨੂੰ ਦੀ ਰੁੜਕੀ ਉਚੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦਾ ਪ੍ਰਧਾਨ ਬਣਨ ‘ਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਸਨਮਾਨਿਤ ਕੀਤਾ ਗਿਆ ਉੱਥੇ ਹੀ ਵਧਾਈ ਵੀ ਦਿੱਤੀ ਗਈ। ਵਿਧਾਇਕ ਬੜਿੰਗ ਨੇ ਹਰ ਸਹਿਯੋਗ ਦਾ ਭਰੋਸਾ ਦਿੰਦੇ ਹੋਏ ਨਵੀ ਚੁਣੀ ਟੀਮ ਨੂੰ ਇਮਾਨਦਾਰੀ ਅਤੇ ਮਹਿਨਤ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ। ਨਵ-ਨਿਯੁਕਤ ਪ੍ਰਧਾਨ ਗੁਰਮੀਤ ਸਿੰਘ ਛੰਨਾ ਨੇ ਵਿਧਾਇਕ ਗੈਰੀ ਬੜਿੰਗ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਕਿਸੇ ਨਾਲ ਕੋਈ ਪੱਖਪਾਤ ਨਹੀਂ ਕੀਤਾ ਜਾਵੇਗਾ ਅਤੇ ਕੰਮ ਕਾਜ ਲਈ ਆਉਣ ਵਾਲੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ। ਇਸ ਮੌਕੇ ਤੇ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ, ਤੇਜਵੰਤ ਸਿੰਘ, ਗੁਰਦੀਪ ਸਿੰਘ, ਪ੍ਰੀਤ ਸਿੰਘ, ਸੋਨੂੰ, ਪਰਮਿੰਦਰ ਸਿੰਘ, ਸਤਨਾਮ ਸਿੰਘ, ਰਾਜਵੰਤ ਕੌਰ, ਗੁਰਮੀਤ ਸਿੰਘ, ਅੰਮ੍ਰਿਤ ਸਿੰਘ, ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ ਅਤੇ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ ਆਦਿ ਮੌਜੂਦ ਸਨ।

ਫੋਟੋ ਕੈਪਸਨ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਹੋਰ ਗੁਰਮੀਤ ਸਿੰਘ ਛੰਨਾ ਨੂੰ ਪ੍ਰਧਾਨ ਬਣਨ ਤੇ ਸਨਮਾਨਿਤ ਕਰਦੇ ਹੋਏ।

Leave a Comment