ਅਮਲੋਹ ਹਲਕੇ ਦੇ ਕਾਂਗਰਸ ਵਰਕਰਾਂ ਨੇ ਡਾ. ਅੰਬੇਦਕਰ ਦਾ ਜਨਮ ਦਿਹਾੜਾ ਮਨਾਇਆ
ਅਮਲੋਹ(ਅਜੇ ਕੁਮਾਰ)
ਅਮਲੋਹ ਹਲਕੇ ਦੇ ਕਾਂਗਰਸ ਵਰਕਰਾਂ ਨੇ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਉਤੇ ਅਮਲੋਹ ਦੇ ਨਵੇਂ ਬਣੇ ਬਸ ਅੱਡੇ ਵਿਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਹਾਰ ਪਾ ਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਅਮਲੋਹ ਕਾਂਗਰਸ ਦਫਤਰ ਇੰਚਾਰਜ ਮਨਪ੍ਰੀਤ ਸਿੰਘ ਮਿੰਟਾ, ਕੌਂਸਲਰ ਜਸਵਿੰਦਰ ਸਿੰਘ ਬਿੰਦਰ, ਹੈਪੀ ਸੂਦ, ਸ੍ਰੀ ਸੰਗਮੇਸ਼ਵਰ ਗਊਸ਼ਾਲਾ ਅਮਲੋਹ ਦੇ ਪ੍ਰਧਾਨ ਸਿਵ ਕੁਮਾਰ ਗਰਗ, ਰਕੇਸ਼ ਕੁਮਾਰ ਗੋਗੀ, ਸੁੱਖਾ ਖੁੰਮਣਾ, ਜੱਗੀ ਬੜੈਚਾ ਅਤੇ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਦੀ ਸਾਡੇ ਦੇਸ਼ ਨੂੰ ਮਹਾਨ ਦੇਣ ਹੈ ਜਿਸ ਨੂੰ ਕਦੇ ਵੀ ਭਲਾਇਆ ਨਹੀਂ ਜਾ ਸਕਦਾ।
ਫੋਟੋ ਕੈਪਸ਼ਨ: ਕਾਂਗਰਸ ਆਗੂ ਡਾ. ਭੀਮ ਰਾਓ ਅੰਬੇਦਕਰ ਨੂੰ ਸਰਧਾਂਜਲੀ ਭੇਟ ਕਰਦੇ ਹੋਏ।