
ਪੰਜਾਬ ਦੀ ਸਰਕਾਰ ਅਤੇ ਵਿਰੋਧੀ ਧਿਰ ਦੋਵੇਂ ਸੜਕਾਂ ‘ਤੇ ਪੰਜਾਬ ਦੀ ਸੁਰੱਖਿਆ ਰੱਬ ਆਸਰੇ : ਐਡਵੋਕੇਟ ਮਯੰਕ ਸ਼ਰਮਾ
ਮੰਡੀ ਗੋਬਿੰਦਗੜ੍ਹ(ਅਜੇ ਕੁਮਾਰ)
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਲੀਗਲ ਸੈਲ ਇੰਚਾਰਜ ਐਡਵੋਕੇਟ ਮਯੰਕ ਸ਼ਰਮਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵਲੋਂ ਗੈਰਜਿੰਮੇਵਾਰ ਬਿਆਨ ਦਿੱਤਾ ਹੈ ਜੋਂ ਦੇਸ਼ ਦੀ ਸੁਰੱਖਿਆ ਲਈ ਖੱਤਰਾ ਹੈ। ਬੀਤੇ ਦਿਨ ਹੀ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਉੱਪਰ ਗ੍ਰੇਨੇਡ ਨਾਲ ਹਮਲਾ ਹੋਣ ਤੋਂ ਬਾਅਦ ਅਜਿਹਾ ਬਿਆਨ ਬਹੁਤ ਗੈਰਜਿੰਮੇਵਾਰੀ ਨਾਲ ਦਿੱਤਾ ਗਿਆ ਪਰ ਕੇਂਦਰ ਦੀਆਂ ਏਜੰਸੀਆਂ ਇਸ ਉੱਪਰ ਆਪਣੀ ਨਜ਼ਰ ਰਖ ਰਹੀਆਂ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਤਾਪ ਸਿੰਘ ਬਾਜਵਾ ਦੋਹਾਂ ਉੱਤੇ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਅਤੇ ਸਸਤੀ ਰਾਜਨੀਤੀ ਕਰਨ ਦਾ ਦੋਸ਼ ਲਾਇਆ। ਐਡਵੋਕੇਟ ਸ਼ਰਮਾ ਨੇ ਕਿਹਾ ਕਿ ਪੰਜਾਬੀਆਂ ਨੂੰ ਮੋਦੀ ਸਰਕਾਰ ਦੇ ਦ੍ਰਿੜ੍ਹ ਸੰਕਲਪ ਅਤੇ ਵਚਨਬੱਧਤਾ ਦਾ ਭਰੋਸਾ ਦਿਵਾਇਆ ਕਿ ਪੰਜਾਬ ਦੀ ਸ਼ਾਂਤੀ ਨੂੰ ਖ਼ਤਰਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਅਤੇ ਪ੍ਰਤਾਪ ਸਿੰਘ ਬਾਜਵਾ ਦੋਵੇਂ ਹੀ ਫਰੈਡਲੀ ਮੈਚ ਖੇਡ ਰਹੇ ਹਨ ਕਿਉ ਕਿ ਦੋਹਾਂ ਪਾਰਟੀਆਂ ਦਾ ਇੰਡੀ ਅਲਾਇੰਸ਼ ਹੋਇਆ ਹੈ ਅਤੇ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਵੀ ਦੋਹਾਂ ਪਾਰਟੀਆਂ ਦੇ ਲੀਡਰ ਇੱਕ ਦੂਜੇ ਨੂੰ ਜੱਫੀਆਂ ਪਾਉਂਦੇ ਲੋਕਾਂ ਦੇ ਸਾਹਮਣੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਬਾਜਵਾ ਨੇੋ ਵਿਰੋਧੀ ਨੇਤਾ ਦੀ ਇਸ ਪਦਵੀ ਨਾਲ ਵੀ ਇੰਨਸਾਫ਼ ਨਹੀਂ ਕਰ ਰਹੇ। ਉਨ੍ਹਾਂ ਦਾ ਉਦੇਸ਼ ਸਿਰਫ ਕਾਂਗਰਸ ਹਾਈਕਮਾਨ ਦੀ ਨਜ਼ਰ ਵਿੱਚ ਮੁੱਖ ਮੰਤਰੀ ਦੇ ਦਾਵੇਦਾਰ ਵਜੋਂ ਨਾਮ ਚਮਕਾਉਣਾ ਹੈ। ਐਡਵੋਕੇਟ ਸ਼ਰਮਾ ਨੇ ਮੁੱਖ ਮੰਤਰੀ ਉਪਰ ਦੋਸ਼ ਲਾਉਂਦੇ ਹੋਏ ਕਿਹਾ ਵੀ ‘ਆਪ’ ਸਰਕਾਰ ਨਿਕੰਮੀ ਸਾਬਤ ਹੋਈ ਹੈ ਅਤੇ ਮੁੱਖ ਮੰਤਰੀ ਵਲੋਂ ਸੰਵੇਦਨਸ਼ੀਲ ਕਾਨੂੰਨ ਅਤੇ ਵਿਵਸਥਾ ਦੇ ਮਸਲਿਆਂ ਉੱਤੇ ਰਾਜਨੀਤੀ ਕਰਕੇ ਲੋਕਾਂ ਵਿੱਚ ਅਸੁਰੱਖਿਆ ਅਤੇ ਦਹਿਸ਼ਤ ਦਾ ਮਾਹੋਲ ਪੈਦਾ ਕਰ ਰਹੇ ਹਨ ਜਦੋ ਕਿ ਪੰਜਾਬ ਇੱਕ ਬਾਰਡਰ ਸਟੇਟ ਹੈ ਇਸ ਨੂੰ ਅਸ਼ਾਂਤੀ ਅਤੇ ਅਵਿਵਸਥਾ ਵੱਲ ਧੱਕਣਾ ਅਤੇ ਪੰਜਾਬੀਆਂ ਦੇ ਮਨ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨਾ ਕਿਸੇ ਵੀ ਤਰੀਕੇ ਨਾਲ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਪੰਜਾਬ ਉੱਪਰ ਪੂਰੀ ਨਜ਼ਰ ਬਣਾਈ ਹੋਈ ਹੈ ਅਤੇ ਉਨ੍ਹਾਂ ਨੇ ਸਾਫ਼ ਕਿਹਾ ਹੈ ਕਿ ਭਾਜਪਾ ਪੰਜਾਬ ਦੀ ਸ਼ਾਂਤੀ ਨੂੰ ਖ਼ਤਰਾ ਹੋਣ ਨਹੀਂ ਦੇਵੇਗੀ। ਇਹ ਸਾਡੀ ਰਾਸ਼ਟਰੀ ਸੁਰੱਖਿਆ ਦੇ ਨਜ਼ਰੀਏ ਤੋਂ ਵੀ ਬਹੁਤ ਮਹੱਤਵਪੂਰਨ ਹੈ। ਪੰਜਾਬ ਸਰਕਾਰ ਲਾਅ ਐਂਡ ਓਡਰ ਵਿੱਚ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ।
ਫੋਟੋ ਕੈਪਸ਼ਨ: ਐਡਵੋਕੇਟ ਮਯੰਕ ਸ਼ਰਮਾ