ਰਾਹੁੱਲ ਗਾਂਧੀ ਅਤੇ ਸੋਨੀਆ ਗਾਂਧੀ ਖਿਲਾਫ਼ ਈਡੀ ਦੀ ਚਾਰਜ਼ਸੀਟ ਸਿਆਸਤ ਤੋਂ ਪ੍ਰੇਰਿਤ-ਡਾ. ਅਮਰ ਸਿੰਘ
ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)
ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੈਬਰ ਡਾ. ਅਮਰ ਸਿੰਘ ਨੇ ਪ੍ਰੈਸ ਦੇ ਨਾਂ ਜਾਰੀ ਇਕ ਬਿਆਨ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਵਿਰੁੱਧ ਈਡੀ ਵਲੋਂ ਪੇਸ ਕੀਤੀ ਚਾਰਜ਼ਸੀਟ ਦੀ ਸਖਤ ਸਬਦਾਂ ਵਿਚ ਨਿੰਦਾ ਕਰਦਿਆ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦਸਿਆ। ਉਨ੍ਹਾਂ ਕਿਹਾ ਕਿ 2014 ਤੋਂ ਬਾਅਦ ਭਾਜਪਾ ਨੇਤਾਵਾਂ ਵਿਰੁੱਧ ਕੋਈ ਕੇਸ ਕਿਉਂ ਨਹੀਂ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰ ਤੋਂ ਸ਼ਾਮਲ ਹੋਣ ਵਾਲੇ ਨੇਤਾਵਾਂ ਨੂੰ ਭਾਜਪਾ ਵਲੋਂ ਸਾਰੀਆਂ ਕਾਨੂੰਨੀ ਕਾਰਵਾਈਆਂ ਤੋਂ ਬਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ ਦੇ ਲੋਕ ਝੂੁਠ ਸੱਚ ਸਭ ਦੇਖ ਰਹੇ ਹਨ ਅਤੇ ਆਉਂਣ ਵਾਲੇ ਸਮੇਂ ਵਿਚ ਭਾਜਪਾ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ।
ਫੋਟੋ ਕੈਪਸ਼ਨ:ਡਾ. ਅਮਰ ਸਿੰਘ