G-2P164PXPE3

ਨਸਿਆਂ ਦੇ ਖਾਤਮੇ ਲਈ ਲੋਕ ਪੁਲਿਸ ਦਾ ਸਹਿਯੋਗ ਕਰਨ-ਐੱਸ. ਐੱਚ. ਓ

ਨਸਿਆਂ ਦੇ ਖਾਤਮੇ ਲਈ ਲੋਕ ਪੁਲਿਸ ਦਾ ਸਹਿਯੋਗ ਕਰਨ-ਐੱਸ. ਐੱਚ. ਓ

ਅਮਲੋਹ(ਅਜੇ ਕੁਮਾਰ)

ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿਸੇਸ ਮੁਹਿੰਮ ਵਿੱਢੀ ਗਈ ਹੈ ਜਿਸ ਤਹਿਤ ਨਸ਼ਾ ਵੇਚਣ ‘ਤੇ ਖਰੀਦਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਹ ਪ੍ਰਗਟਾਵਾ ਅਮਲੋਹ ਦੇ ਨਵ-ਨਿਯੁਕਤ ਥਾਣਾ ਮੁਖੀ ਸਬ-ਇੰਸਪੈਕਟਰ ਬਲਜਿੰਦਰ ਸਿੰਘ ਨੇ ਅਹੁਦਾ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੁਝ ਨਸ਼ੇੜੀ ਅਤੇ ਸ਼ਰਾਰਤੀ ਅਨਸਰ ਆਪਣੇ ਨਸ਼ੇ ਦੀ ਪੂਰਤੀ ਲਈ ਚੋਰੀ ਅਤੇ ਲੁੱਟਾਂ ਖੋਹਾਂ ਦੀਆਂ ਘੱਟਨਾਵਾਂ ਕਰਦੇ ਹਨ ਜਿਸ ਪਾਸੇ ਲੋਕਾਂ ਨੂੰ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਤੋ ਵਗੈਰ ਪੁਲਿਸ ਕਾਮਯਾਬ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਨਸ਼ਾ ਛੱਡਣਾ ਚਾਹੁੰਦੇ ਹਨ ਪੁਲਿਸ ਵਲੋਂ ਉਨ੍ਹਾਂ ਨੂੰ ਵਿਸੇਸ ਸਹਿਯੋਗ ਦੇ ਕੇ ਨਸ਼ਾ ਛਡਾਉ ਕੇਦਰਾਂ ਵਿਚ ਭਰਤੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾੜੇ ਅਨਸਰ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ ਨਹੀਂ ਤਾਂ ਕਾਬੂ ਕਰਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ।

ਫੋਟੋ ਕੈਪਸ਼ਨ: ਥਾਣਾ ਮੁਖੀ ਸਬ ਇੰਸਪੈਕਟਰ ਬਲਜਿੰਦਰ ਸਿੰਘ ਆਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦੇ ਹੋਏ।

Leave a Comment

10:23