
ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਪ ਵਿੱਚ ਸ਼ਾਮਿਲ ਹੋ ਰਹੇ ਹਨ- ਵਿਧਾਇਕ ਗੈਰੀ ਬੜਿੰਗ
ਤੰਦਾ ਬੱਧਾ ਕਲਾਂ ਤੋਂ ਪੰਚਾਇਤ ਅਤੇ ਵੱਡੀ ਗਿਣਤੀ ਲੋਕਾਂ ਨੇ ਆਮ ਆਦਮੀ ਪਾਰਟੀ ਵਿੱਚ ਹੋਏ ਸਾਮਲ
ਅਮਲੋਹ(ਅਜੇ ਕੁਮਾਰ)
ਹਲਕਾ ਅਮਲੋਹ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਤੰਦਾ ਬੱਧਾ ਕਲਾਂ ਦੀ ਪੰਚਾਇਤ ਸਮੈਤ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਐਡਵੋਕੇਟ ਕਮਲਪ੍ਰੀਤ ਸਿੰਘ ਮਾਨ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਵਿੱਚ ਸਮੂਲੀਅਤ ਕੀਤੀ ਜਿਨ੍ਹਾਂ ਨੂੰ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਪਾਰਟੀ ਵਿੱਚ ਸ਼ਾਮਿਲ ਕਰਦੇ ਹੋਏ ਸਨਮਾਨਿਤ ਕੀਤਾ ਗਿਆ। ਸ੍ਰੀ ਗੈਰੀ ਬੜਿੰਗ ਨੇ ਕਿਹਾ ਕਿ ਅੱਜ ਵੱਡੀ ਗਿਣਤੀ ਵਿਚ ਲੋਕ ਆਮ ਆਦਮੀ ਪਾਰਟੀ ਦੀਆਂ ਨਿਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਛੱਡ ਕੇ ਆਪ ਵਿਚ ਸਾਮਲ ਹੋ ਰਹ ੇਹਨ ਜਿਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿਤਾ ਜਾਵੇਗਾ। ਉਨ੍ਹਾਂ ਦਸਿਆ ਕਿ ਅਗਲੇ ਦਿਨਾਂ ਵਿਚ ਹੋਰ ਵੀ ਆਗੂ ਆਪ ਵਿਚ ਸਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਹਿਣੀ ਅਤੇ ਕਰਨੀ ਦੀ ਪਰਪੱਕ ਹੈ ਜਦੋ ਕਿ ਕਾਂਗਰਸ, ਅਕਾਲੀ-ਭਾਜਪਾ ਨੇ ਲੰਮਾਂ ਸਮਾਂ ਰਾਜ ਭਾਗ ਕਰਨ ਦੇ ਬਾਵਜੂਦ ਲੋਕਾਂ ਦੇ ਹਿਤਾਂ ਲਈ ਕੁਝ ਨਹੀਂ ਕੀਤਾ। ਉਨ੍ਹਾਂ ਪਾਰਟੀ ਵਿਚ ਸਾਮਲ ਹੋਣ ਵਾਲਿਆਂ ਨੂੰ ਹੋਰ ਮਹਿਨਤ ਨਾਲ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੀਨੀਅਰ ਆਗੂ ਐਡਵੋਕੇਟ ਕਮਲਪ੍ਰੀਤ ਸਿੰਘ ਮਾਨ, ਸਰਪੰਚ ਲਖਵੀਰ ਸਿੰਘ ਲੱਖਾ ਦੀਵਾ, ਰਣਜੀਤ ਸਿੰਘ ਪਨਾਗ, ਚੇਅਰਮੈਨ ਜਗਦੀਪ ਸਿੰਘ ਚੱਠਾ, ਪ੍ਰਧਾਨ ਗੁਰਮੀਤ ਸਿੰਘ ਛੰਨਾ, ਬਲਵੀਰ ਸਿੰਘ, ਪਰਮਜੀਤ ਸਿੰਘ, ਬਰਜਿੰਦਰ ਸਿੰਘ, ਨਰਿੰਦਰ ਸਿੰਘ, ਗੁਰਮੇਲ ਸਿੰਘ, ਦਵਿੰਦਰ ਸਿੰਘ, ਮਨਿੰਦਰ ਸਿੰਘ ਭੱਟੋਂ, ਕਰਮਜੀਤ ਸਿੰਘ, ਗੁਰਿੰਦਰ ਸਿੰਘ, ਸ਼ੇਰ ਸਿੰਘ, ਅੱਛਰੂ ਰਾਮ, ਪ੍ਰਕਾਸ਼ ਸਿੰਘ, ਗਿਆਨ ਸਿੰਘ, ਸਤਿਨਾਮ ਸਿੰਘ ਪੰਚ, ਨਾਨਕ ਸਿੰਘ ਪੰਚ, ਗੁਰਦੀਪ ਸਿੰਘ ਪੰਚ, ਸ਼ੇਰ ਸਿੰਘ ਪੰਚ, ਮੋਹਨ ਸਿੰਘ ਅਤੇ ਸੁਰਜੀਤ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸਨ: ਪਾਰਟੀ ਵਿਚ ਸਾਮਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਐਡਵੋਕੇਟ ਕਮਲਪ੍ਰੀਤ ਸਿੰਘ ਮਾਨ ਅਤੇ ਹੋਰ।