
ਚੇਅਰਮੈਨ ਗੁਰਵਿੰਦਰ ਸਿੰਘ ਢਿਲੋ ਨੇ ਭਗੜਾਣਾ ਦੀ ਦਾਣਾ ਮੰਡੀ ‘ਚ ਕਣਕ ਦੀ ਖਰੀਦ ਸੁਰੂ ਕਰਵਾਈ
ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)
ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿਲੋ ਨੇ ਦਾਣਾ ਮੰਡੀ ਭਗੜਾਣਾ ‘ਚ ਕਣਕ ਦੀ ਖਰੀਦ ਸੁਰੂ ਕਰਵਾਉਂਣ ਮੌਕੇ ਕਿਹਾ ਕਿ ਕਿਸਾਨਾਂ ਦੀ ਕਣਕ ਦਾ ਇਕ-ਇਕਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨ, ਮਜਦੂਰ ਅਤੇ ਆੜਤੀਆਂ ਨੂੰ ਕੋਈ ਮੁਸਕਲ ਨਹੀਂ ਆਉਂਣ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗੜਾਣਾ ਪਿੰਡ ਦੀ ਨਵੀਂ ਅਨਾਜ ਮੰਡੀ ਜਲਦੀ ਤਿਆਰ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਹਵਾਲੇ ਕੀਤੀ ਜਾਵੇਗੀ, ਨਵੇਂ ਫ਼ੜ ਵਿੱਚ ਮਿੱਟੀ ਪਾੳਣ ਦਾ ਕੰਮ ਸਾਰੇ ਨਾਲ ਲੱਗਦੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਕਰਵਾਇਆ ਜਾਵੇਗਾ ਜਿਸ ਉਪਰੰਤ ਫ਼ੜ ਪੱਕਾ ਕੀਤਾ ਜਾਵੇਗਾ। ਕਿਸਾਨਾਂ ਵੱਲੋਂ ਫ਼ਸਲ ਦੀ ਵਿਕਰੀ ਲਈ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਉਨ੍ਹਾਂ ਨੂੰ ਕੋਈ ਮੁਸਕਲ ਨਹੀਂ ਆ ਰਹੀ। ਸ੍ਰੀ ਢਿਲੋ ਨੇ ਹਾਜ਼ਰ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸਕਲ ਨਾ ਆਉਂਣ ਦਿਤੀ ਜਾਵੇ। ਮਾਰਕੀਟ ਕਮੇਟੀ ਦੇ ਸਕੱਤਰ ਹਰਿੰਦਰ ਸਿੰਘ ਗਿੱਲ ਨੇ ਕਿਸਾਨਾਂ ਨੂੰ ਕਣਕ ਸੁਕਾ ਕੇ ਲਿਆਉਂਣ ਦੀ ਅਪੀਲ ਕੀਤੀ ਤਾਂ ਜੋਂ ਉਨ੍ਹਾਂ ਨੂੰ ਵੇਚਣ ਸਮੇਂ ਇੰਤਜਾਰ ਨਾ ਕਰਨਾ ਪਵੇ। ਇਸ ਮੌਕੇ ਆਪ ਦੇ ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ, ਪ੍ਰਲਾਦ ਸਿੰਘ ਦਾਦੂਮਾਜਰਾ, ਸ਼ੁਕਰ ਦੀਨ, ਬਲਾਕ ਪ੍ਰਧਾਨ ਅਜੀਤ ਸਿੰਘ, ਸ਼ੀਸ਼ਪਾਲ ਤਿੰਬਰਪੁਰ, ਅਮਰਜੀਤ ਭਗੜਾਣਾ, ਆੜ੍ਹਤੀ ਸਤੀਸ਼ ਕੁਮਾਰ, ਨਰੇਸ਼ ਕੁਮਾਰ, ਰਾਮ ਚੰਦ, ਅਜੇ ਕੁਮਾਰ, ਕ੍ਰਿਸ਼ਨ ਕੁਮਾਰ, ਮੋਹਿਤ ਕੁਮਾਰ, ਨਵੀਨ ਭਾਰਦਵਾਜ, ਪਰਮਜੀਤ ਸਿੰਘ, ਬਲਦੇਵ ਸਿੰਘ, ਜਸਪਾਲ ਸਿੰਘ, ਅਵਤਾਰ ਸਿੰਘ, ਜਸਵੰਤ ਸਿੰਘ, ਨਰੋਤਮ ਸਿੰਘ ਭਗੜਾਣਾ, ਰਜਿੰਦਰ ਸਿੰਘ ਮਹਿਤਾਬਗੜ੍ਹ, ਜਸਵਿੰਦਰ ਸਿੰਘ ਭੂਆ ਖੇੜੀ ਅਤੇ ਦਰਸ਼ਨ ਸਿੰਘ ਭਗੜਾਣਾ ਆਦਿ ਹਾਜ਼ਰ ਸਨ। ਇਸ ਮੌਕੇ ਸ੍ਰੀ ਢਿਲੋ ਦਾ ਵਧੀਆ ਪ੍ਰਬੰਧਾਂ ਬਦਲੇ ਸਨਮਾਨ ਵੀ ਕੀਤਾ ਗਿਆ।
ਫੋਟੋ ਕੈਪਸ਼ਨ: ਭਗੜਾਣਾ ਵਿਖੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਅਤੇ ਸਕੱਤਰ ਹਰਿੰਦਰ ਸਿੰਘ ਗਿੱਲ ਖਰੀਦ ਸੁਰੂ ਕਰਵਾਉਂਦੇ ਹੋਏ।