ਸਰਕਾਰੀ ਸਕੂਲਾਂ ਵਿੱਚ ਉਸਾਰੂ ਮਾਹੌਲ ਸਿਰਜਣ ਲਈ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ-ਰਾਏ
ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ 2 ਸਕੂਲਾਂ ‘ਚ 21.33 ਲੱਖ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)
ਪੰਜਾਬ ਸਿੱਖਿਆ ਕ੍ਰਾਂਤੀ, ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਪਣੀ ਕਾਬਲੀਅਤ ਅਤੇ ਮਿਹਨਤ ਸਦਕਾ ਹਰ ਖੇਤਰ ਵਿੱਚ ਮੋਹਰੀ ਸਥਾਨ ਹਾਸਲ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਹਲਕੇ ਦੇ 2 ਸਕੂਲਾਂ ਵਿੱਚ 21.33 ਲੱਖ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅਰਪਣ ਕਰਨ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਅਜਿਹਾ ਉਸਾਰੂ ਮਾਹੌਲ ਸਿਰਜਿਆ ਜਾ ਸਕੇ ਜਿਸ ਨਾਲ ਨਵੇਂ ਦਾਖਲਿਆਂ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਉਡੀਕ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਸਿੱਖਿਆ ਨਾਲ ਸਮਾਜ ਵਿਕਾਸ ਕਰਦਾ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਿਦਿਅਕ ਸੁਵਿਧਾਵਾਂ ਉਪਲਬਧ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸੰਜੀਵ ਗੌਤਮ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦੀਦਾਰ ਸਿੰਘ ਮਾਂਗਟ, ਮਾਧੋਪੁਰ ਦੇ ਸਰਪੰਚ ਹਰਵੇਲ ਸਿੰਘ, ਨੰਬਰਦਾਰ ਲਖਵਿੰਦਰ ਸਿੰਘ, ਚਨਾਰਥਲ ਦੇ ਸਰਪੰਚ ਰਾਜਦੀਪ ਸਿੰਘ ਰਾਜੂ, ਮੁੱਖ-ਅਧਿਆਪਕ ਜਤਿੰਦਰ ਸਿੰਘ, ਸੁਮਨ ਰਾਣੀ (ਸੀਐਚਟੀ), ਮਾਨ ਮਾਧੋਪੁਰ, ਐਡਵੋਕੇਟ ਰਾਹੁਲ ਸ਼ਰਮਾ, ਅਮਰਿੰਦਰ ਸਿੰਘ ਮੰਡੋਫਲ, ਗੁਰਵੀਰ ਜੱਲਾ, ਚਮਨ ਕੁਰੇਸੀ ਅਤੇ ਨੰਬੜਦਾਰ ਸਤਵੀਰ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਵਿਧਾਇਕ ਲਖਬੀਰ ਸਿੰਘ ਰਾਏ ਸਕੂਲਾਂ ਦੇ ਕਰਵਾਏ ਵਿਕਾਸ ਕਾਰਜ਼ ਲੋਕ ਅਰਪਣ ਕਰਦੇ ਹੋਏ।