ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵੱਡੇ ਪੱਧਰ ’ਤੇ ਚੁੱਕੇ ਜਾ ਰਹੇ ਹਨ ਕਦਮ : ਗੈਰੀ ਬੜਿੰਗ
ਵਿਧਾਇਕ ਗੈਰੀ ਬੜਿੰਗ ਨੇ ਸਕੂਲਾਂ ‘ਚ 81.59 ਲੱਖ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਮੰਡੀ ਗੋਬਿੰਦਗੜ੍ਹ(ਅਜੇ ਕੁਮਾਰ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਜਿੱਥੇ ਰਾਜ ਨੂੰ ਨਸ਼ਾ, ਭ੍ਰਿਸ਼ਟਾਚਾਰ ਅਤੇ ਬੇਰੋਜ਼ਗਾਰੀ ਮੁਕਤ ਬਣਾਉਣ ਲਈ ਨਿਰੰਤਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਉੱਥੇ ਹੀ ਰਾਜ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਵੀ ਪੂਰੀ ਦ੍ਰਿੜਤਾ ‘ਤੇ ਵਚਨਬੱਧਤਾ ਨਾਲ ਕੰਮ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਹਲਕੇ ਦੇ 5 ਸਕੂਲਾਂ ਵਿੱਚ 81.59 ਲੱਖ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਸਿਰਜਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਕਿਉਂਕਿ ਸਰਕਾਰੀ ਸਕੂਲਾਂ ਵਿੱਚ ਜੋ ਸਟਾਫ ਨਿਯੁਕਤ ਕੀਤਾ ਜਾਂਦਾ ਉਹ ਉੱਚ ਯੋਗਤਾ ਪ੍ਰਾਪਤ ਅਤੇ ਬਹੁਤ ਹੀ ਕਰੜੀ ਪ੍ਰੀਖਿਆ ਵਿੱਚੋਂ ਲੰਘ ਕੇ ਆਇਆ ਹੁੰਦਾ ਹੈ। ਉਨ੍ਹਾਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਸਰਕਾਰੀ ਪ੍ਰਾਇਮਰੀ ਸਕੂਲ ਨਸਰਾਲੀ ਵਿੱਚ 11.55 ਲੱਖ, ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਮੰਡੀ ਗੋਬਿੰਦਗੜ੍ਹ ਵਿਖੇ 8.91 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੰਡੀ ਗੋਬਿੰਦਗੜ੍ਹ ਵਿਖੇ 29.65 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਕੁਮਾਰ ਮਾਜਰਾ, ਮੰਡੀ ਗੋਬਿੰਦਗੜ੍ਹ ਵਿਖੇ 10.11 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਲੇਬਰ ਕਲੌਨੀ ਮੰਡੀ ਗੋਬਿੰਦਗੜ੍ਹ ਵਿਖੇ 21.37 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਟਰਾਂਸਪੋਰਟ ਵਿੰਗ ਦੇ ਵਾਈਸ ਪ੍ਰਧਾਨ ਸ਼ਿੰਗਾਰਾ ਸਿੰਘ ਸਲਾਣਾ, ਕਿਸਾਨ ਵਿੰਗ ਦੇ ਸਕੱਤਰ ਰਣਜੀਤ ਸਿੰਘ ਪਨਾਗ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਬਲਾਕ ਪ੍ਰਧਾਨ ਕਿਸ਼ੋਰ ਚੰਦ ਖੰਨਾ, ਬਲਾਕ ਪ੍ਰਧਾਨ ਦਲਜੀਤ ਸਿੰਘ, ਨਰੇਸ਼ ਸ਼ਰਮਾ, ਘੱਟ ਗਿਣਤੀ ਸੈੱਲ ਅਮਲੋਹ ਦੇ ਪ੍ਰਧਾਨ ਮੁਹੰਮਦ ਸਲਮਾਨ, ਅਦਿੱਤਿਆ ਕੌਸ਼ਲ, ਸ਼ੋਸ਼ਲ ਮੀਡੀਆ ਸੈੱਲ ਦੇ ਪ੍ਰਧਾਨ ਜੱਸੀ ਧੀਮਾਨ, ਰਾਜੀਵ ਰਿੰਕੂ, ਅਜੇ ਲਿਬੜਾ ਅਤੇ ਗੋਨੀ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਸਕੂਲਾਂ ਦੇ ਕਰਵਾਏ ਵਿਕਾਸ ਕਾਰਜ਼ ਲੋਕ ਅਰਪਿਣ ਕਰਦੇ ਹੋਏ।