ਜ਼ਿਲ੍ਹਾ ਮੈਜਿਸਟਰੇਟ ਨੇ ਆਮ ਲੋਕਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ ਪਾਉਣ ‘ਤੇ ਵਾਹਨ ਚਲਾਉਣ ’ਤੇ ਲਗਾਈ ਪਾਬੰਦੀ
ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)
ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਦਿੱਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹੇ ਅੰਦਰ ਔਲਿਵ ਰੰਗ ਦੀ ਮਿਲਟਰੀ ਵਰਦੀ ਅਤੇ ਔਲਿਵ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਇਕਲ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਣਗੇ। ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਗਿਆ ਕਿ ਅਜਿਹੇ ਰੰਗ ਦੀ ਵਰਦੀ ਜਾਂ ਵਾਹਨ ਦੀ ਵਰਤੋਂ ਸਮਾਜ ਵਿਰੋਧੀ ਤੱਤਾਂ ਵੱਲੋਂ ਕਰਦੇ ਹੋਏ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਜਾਂ ਹਿੰਸਕ ਘਟਨਾ ਕੀਤੀ ਜਾ ਸਕਦੀ ਹੈ ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ, ਇਸ ਲਈ ਵੱਖਰੇਪਣ ਨੂੰ ਯਕੀਨੀ ਬਣਾਉਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਆਮ ਵਿਅਕਤੀਆਂ ਵੱਲੋਂ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 16 ਜੂਨ, 2025 ਤੱਕ ਲਾਗੂ ਰਹਿਣਗੇ।