
ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ
ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)
ਡਿਪਟੀ ਇੰਸਪੈਕਟਰ ਜਰਨਲ ਪੁਲਿਸ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੇ ਪੁਲਿਸ ਲਾਈਨ ਫ਼ਤਹਿਗੜ੍ਹ ਸਾਹਿਬ ਵਿਖੇ ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੰਜਾਬ ਪੁਲਿਸ ਦੇ ਪੈਨਸ਼ਨਰਜ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ। ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਸਾਬਕਾ ਇੰਸਪੈਕਟਰ ਨੇ ਸ੍ਰੀ ਭੁੱਲਰ ਨੂੰ ਮੁਸਕਲਾਂ ਤੋਂ ਜਾਣੂੰ ਕਰਵਾਉਂਦੇ ਹੋਏ ਜਲਦੀ ਹੱਲ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਡੀਏ ਦੀਆਂ ਬਕਾਇਆ ਕਿਸ਼ਤਾਂ ਦਿੱਤੀਆਂ ਜਾਣ, ਸਾਢੇ ਪੰਜ ਸਾਲ ਦਾ ਪੇ-ਕਮਿਸ਼ਨ ਦਾ ਬਕਾਇਆ ਦਿੱਤਾ ਜਾਵੇ ਅਤੇ ਛੁੱਟੀਆਂ ਦੇ ਪੈਸੇ ਦਿੱਤੇ ਜਾਣ। ਜਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਸ੍ਰੀ ਭੁੱਲਰ, ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ, ਐਸ ਪੀ ਐਚ ਹਰਵੰਤ ਕੌਰ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ 50 ਦੇ ਕਰੀਬ ਪੈਨਸ਼ਨਰਜ਼ ਹਾਜਰ ਸਨ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੰਦੇਹਪਾਲ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ, ਖਜ਼ਾਨਚੀ ਜੋਗਾ ਸਿੰਘ, ਮੀਤ ਪ੍ਰਧਾਨ ਨਰਿੰਦਰ ਸਿੰਘ ਚੀਮਾ, ਸਾਬਕਾ ਇੰਸ. ਜਗਦੀਸ਼ ਸਿੰਘ ਬਹੇੜ, ਅਸ਼ੋਕ ਕੁਮਾਰ, ਮਨਜੀਤ ਸਿੰਘ ਲਿਬੜਾ, ਸਾਬਕਾ ਡੀਐਸਪੀ ਸੁਰਜੀਤ ਸਿੰਘ ਧਨੋਆ, ਸਾਬਕਾ ਇੰਸਪੈਕਟਰ ਪਰਮਜੀਤ ਸਿੰਘ ਅਤੇ ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਐਸੋਸੀਏਸ਼ਨ ਦੇ ਅਹੁੱਦੇਦਾਰ ਡੀਆਈਜੀ ਹਰਚਰਨ ਸਿੰਘ ਭੁੱਲਰ ਦਾ ਗੁਲਦਸਤਾ ਦੇ ਕੇ ਸਵਾਗਤ ਕਰਦੇ ਹੋਏ।