ਰਿਮਟ ਯੂਨੀਵਰਸਿਟੀ ਵੱਲੋਂ ਨਵੇ ਸੈਸ਼ਨ ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਕਰਵਾਏ ਗਏ
ਮੰਡੀ ਗੋਬਿੰਦਗੜ੍ਹ(ਅਜੇ ਕੁਮਾਰ)
ਏਕਤਾ, ਸ਼ਰਧਾ ਅਤੇ ਅਧਿਆਤਮਿਕ ਪ੍ਰਤੀਬਿੰਬ ਦੀ ਭਾਵਨਾ ਨੂੰ ਮੁੱਖ ਰੱਖਦੇ ਹੋਏ ਵਿਦਿਆਰਥੀਆਂ ਦੇ ਨਵੇਂ ਸੈਸਨ ਦੀ ਆਮਦ ਮੌਕੇ ਉਨ੍ਹਾਂ ਦੀ ਸਿਹਤਯਾਬੀ ਲਈ ਖੁਸ਼ਹਾਲੀ ਲਈ ਰਿਮਟ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੇ ਸ੍ਰੀ ਅਖੰਡ ਪਾਠ ਸਾਹਿਬ ਦਾ ਪਾਠ ਕਰਵਾਇਆ। ਇਸ ਦਾ ਉਦੇਸ਼ ਕੈਂਪਸ ਵਿੱਚ ਸ਼ਾਂਤੀ, ਭਾਈਚਾਰਾ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਪਾਠ ਉਪਰੰਤ ਵੱਖ-ਵੱਖ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਅਤੇ ਕਥਾ ਵਖਿਆਣ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਚਲਾਇਆ ਗਿਆ। ਯੂਨੀਵਰਸਿਟੀ ਦੇ ਪ੍ਰੋ. ਵਾਇਸ ਚਾਂਸਲਰ ਡਾ. ਬੀਐਸ ਭਾਟੀਆ ਨੇ ਫ਼ੈਕਲਟੀ ਅਤੇ ਵਿਦਿਆਰਥੀਆਂ ਵਲੋਂ ਕੀਤੇ ਇਸ ਉਪਰਾਲੇ ਦੀ ਸਲਾਘਾ ਕਰਦਿਆ ਕਿਹਾ ਕਿ ਅਜਿਹੇ ਸਮਾਗਮ ਆਪਸੀ ਭਾਈਚਾਰਕ ਸਾਂਝ ਮਜਬੂਤ ਕਰਦੇ ਹਨ।
ਫੋਟੋ ਕੈਪਸ਼ਨ: ਕੀਰਤਨੀ ਜਥਾ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕਰਦਾ ਹੋਇਆ।
ਫ਼ੋਟੋ ਕੈਪਸਨ: ਭੋਗ ਉਪਰੰਤ ਲੰਗਰ ਦੀ ਸੇਵਾ ਕਰਦੇ ਹੋਏ ਫ਼ੈਕਲਟੀ ਅਤੇ ਵਿਦਿਆਰਥੀ।