
ਕਿਸਾਨਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣਾ ਚਾਹੀਦਾ-ਗੁਰਵਿੰਦਰ ਸਿੰਘ ਢਿਲੋ
ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)
ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿਲੋ ਨੇ ਬੀਜਾਂ ਦੀ ਬਾਜ਼ਾਰ ਨਾਲੋਂ ਘੱਟ ਰੇਟ ‘ਤੇ ਗੁਣਵੱਤਾ ਵੱਧ ਬਾਰੇ ਗੱਲ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਆਪਣੀ ਸਰਕਾਰ ਹੈ ਜਿਸ ਵਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਕਿਸਾਨਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਪੂਰਾ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਪਾਰਟੀ ਵਿਰੋਧੀ ਆਗੂਆਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆ ਲੋਕਾਂ ਨੂੰ ਆਮ ਆਦਮੀ ਪਾਰਟੀ ਸਰਕਾਰ ਦਾ ਡੱਟ ਕੇ ਸਾਥ ਦੇਣ ਦੀ ਵੀ ਗੱਲ ਆਖੀ।
ਫੋਟੋ ਕੈਪਸ਼ਨ: ਗੁਰਵਿੰਦਰ ਸਿੰਘ ਢਿਲੋ