
ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸਕੂਲ ਵਿਖੇ ਬੱਚਿਆਂ ਦੇ ਕਰਵਾਏ ਅੰਤਰ ਹਾਊਸ ਸ਼ਬਦ ਗਾਇਣ ਮੁਕਾਬਲੇੇ
ਫਤਹਿਗੜ੍ਹ ਸਾਹਿਬ(ਅਜੇ ਕੁਮਾਰ)
ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੜਾਈ ਦੇ ਨਾਲ-ਨਾਲ ਸ਼ੈਸ਼ਨ 2025-26 ਦਾ ਪਹਿਲਾਂ ਅੰਤਰ ਹਾਊਸ ਸ਼ਬਦ ਗਾਇਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਸੱਤਵੀਂ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਿੱਚ ਬਾਬਾ ਅਜੀਤ ਸਿੰਘ ਹਾਊਸ ਨੇ ਪਹਿਲਾ, ਬਾਬਾ ਜੁਝਾਰ ਸਿੰਘ ਹਾਊਸ ਨੇ ਦੂਜਾ ਅਤੇ ਬਾਬਾ ਜ਼ੋਰਾਵਰ ਸਿੰਘ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰੋ. ਹਰਦੀਪ ਸਿੰਘ ਅਤੇ ਡਾ. ਕੁਲਵਿੰਦਰ ਸਿੰਘ ਨੇ ਜੱਜ ਦੀ ਭੂਮਿਕਾ ਨਿਭਾਈ। ਸਕੂਲ ਦੇ ਵਿਦਿਆਰਥੀਆਂ ਵੱਲੋਂ ਰਸ-ਭਿੰਨਾ ਕੀਰਤਨ ਕੀਤਾ ਗਿਆ। ਪ੍ਰਿੰਸੀਪਲ ਅਰਸ਼ਦੀਪ ਕੌਰ ਨੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਦਿਆ ਸੁਭ ਕਾਮਨਾਵਾਂ ਦਿਤੀਆਂ।
ਫੋਟੋ ਕੈਪਸ਼ਨ: ਵਿਦਿਆਰਥੀ ਗੁਰਬਾਣੀ ਗਾਇਣ ਮੁਕਾਬਲੇ ਵਿਚ ਭਾਗ ਲੈਦੇ ਹੋਏ।