
ਸਕੂਲ ਆਫ ਐਮੀਨੈਂਸ ਅਮਲੋਹ ਦੇ ਹੋਣਹਾਰ ਵਿਦਿਆਰਥੀਆ ਦਾ ਕੀਤਾ ਸਨਮਾਨ
ਅਮਲੋਹ(ਅਜੇ ਕੁਮਾਰ)
ਸਕੂਲ ਆਫ ਐਮੀਨੈਂਸ ਅਮਲੋਹ ਦੇ ਪੜ੍ਹਾਈ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਇਕਬਾਲ ਸਿੰਘ ਦੀ ਅਗਵਾਈ ਵਿੱਚ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਦਾ ਨਾਮ ਰੋਸ਼ਨ ਕਰਕੇ ਮਾਣ ਵਧਾਇਆ ਹੈ। ਸਵੇਰ ਦੀ ਸਭਾ ਵਿੱਚ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ ਜਿਨ੍ਹਾਂ ਵਿਚ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਲਕਸ਼ਿਤਾ ਗੁਪਤਾ, ਆਕਾਸ਼ਦੀਪ ਸਿੰਘ ਦਸਵੀਂ ਕਲਾਸ, ਨੈਸਨਲ ਮੀਨਜ਼ ਕਮ ਮੈਰਿਟ ਸਕਾਲਰਸਿਪ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਦੀਵਾਸੂ ਵਰਮਾ, ਸੂਰਜ ਕੋਹਲੀ, ਗੁਰਸਿਮਰਨ ਸਿੰਘ ਅੱਠਵੀਂ ਕਲਾਸ ਅਤੇ ਦੀਵਾਸੂ ਵਰਮਾ ਨੂੰ ਐਮੀਨੈਂਸ ਦੇ ਨੌਵੀਂ ਕਲਾਸ ਲਈ ਹੋਈ ਪ੍ਰਵੇਸ਼ ਪ੍ਰੀਖਿਆ ਵਿੱਚ ਪੰਜਾਬ ਭਰ ਵਿੱਚੋਂ ਦੂਸਰੇ ਸਥਾਨ ‘ਤੇ ਆਉਣ ਤੇ ਸਨਮਾਨਿਤ ਕੀਤਾ ਗਿਆ।
ਫ਼ੋਟੋ ਕੈਪਸਨ: ਸਕੂਲ ਪ੍ਰਿੰਸੀਪਲ ਇਕਬਾਲ ਸਿੰਘ ਅਤੇ ਅਧਿਆਪਕ ਸਾਹਿਬਾਨ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ।