ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇਕਬਾਲ ਸਿੰਘ ਰਾਏ ਵਿਧਾਨ ਸਭਾ ਹਲਕਾ ਅਮਲੋਹ ਦੇ ਕੋਆਰਡੀਨੇਟਰ ਨਿਯੁਕਤ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ-ਇਕਬਾਲ ਰਾਏ
ਅਮਲੋਹ(ਅਜੇ ਕੁਮਾਰ)
ਨੌਜਵਾਨ ਆਗੂ ਇਕਬਾਲ ਸਿੰਘ ਰਾਏ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ‘ਨਸ਼ਾ ਮੁਕਤੀ ਮੋਰਚਾ’ ਦਾ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਅਮਲੋਹ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਦਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ, ਸੀਨੀਅਰ ਆਗੂ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ ਅਤੇ ਜ਼ਿਲ੍ਹਾ ਕੋਆਰਡੀਨੇਟਰ ਓਕਾਰ ਚੌਹਾਨ ਆਦਿ ਨੇ ਸਵਾਗਤ ਕਰਦੇ ਹੋਏ ਵਧਾਈ ਦਿਤੀ। ਸ੍ਰੀ ਰਾਏ ਨੇ ਕਿਹਾ ਕਿ ਸਰਕਾਰ ਵੱਲੋਂ ਉਸ ਨੂੰ ਜੋਂ ਜ਼ਿੰਮੇਵਾਰੀ ਸੌਂਪੀ ਹੈ ਉਹ ਤਨਦੇਹੀ ਨਾਲ ਨਿਭਾਉਂਣਗੇ ਅਤੇ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਤਾਂਜੋਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਪ੍ਰਧਾਨ ਅਮਨ ਅਰੋੜਾ, ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਹੋਰ ਲੀਡਰਸਿਪ ਦਾ ਵੀ ਧੰਨਵਾਦ ਕੀਤਾ। ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਸ੍ਰੀ ਰਾਏ ਪਾਰਟੀ ਦੇ ਮਿਹਨਤੀ ਆਗੂ ਹਨ ਜਿਨ੍ਹਾਂ ਨੇ ਮਿਹਨਤ ਕਰਕੇ ਪਾਰਟੀ ਨੂੰ ਮਜ਼ਬੂਤ ਕੀਤਾ ਗਿਆ ਹੈ ਉਥੇ ਸਾਨੂੰ ਨੌਜਵਾਨ ਇਸ ‘ਤੇ ਉਮੀਦ ਹੈ ਕਿ ਉਹ ਇਸ ਜਿੰਮੇਵਾਰੀ ‘ਤੇ ਵੀ ਖਰਾ ਉਤਰਨਗੇ। ਇਸ ਨਿਯੁਕਤੀ ਦਾ ਸੀਨੀਅਰ ਆਗੂ ਸਿੰਗਾਰਾ ਸਿੰਘ ਸਲਾਣਾ, ਮਾਰਕੀਟ ਕਮੇਟੀ ਦੀ ਚੇਅਰਪਰਸਨ ਸੁਖਵਿੰਦਰ ਕੌਰ ਗਹਿਲੌਤ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਕੌਂਸਲ ਪ੍ਰਧਾਨ ਸਿਕੰਦਰ ਸਿੰਘ ਗੋਗੀ, ਸੀਨੀਅਰ ਮੀਤ ਪ੍ਰਧਾਨ ਵਿੱਕੀ ਮਿੱਤਲ, ਜੱਗਾ ਭੋਲੀਆਂ, ਕੁਲਜੀਤ ਸਿੰਘ ਨਰਾਇਣਗੜ੍ਹ, ਦੀਪਕ ਮਲਹੌਤਰਾ ਅਤੇ ਲਵਪ੍ਰੀਤ ਸਿੰਘ ਆਦਿ ਨੇ ਵੀ ਸਵਾਗਤ ਕੀਤਾ ਹੈ।
ਫੋਟੋ ਕੈਪਸਨ : ਇਕਬਾਲ ਸਿੰਘ ਰਾਏ