
ਆਪ ਦੇ ਝੂਠੇ ਵਾਹਿਆਂ ਵਿੱਚੋਂ ਨਿਕਲ ਕੇ ਹੁਣ ਪੰਜਾਬ ਦੇ ਵਾਸੀ ਮੁੜ ਅਕਾਲੀ ਦਲ ਨੂੰ ਯਾਦ ਕਰਨ ਲੱਗੇ- ਰਾਜੂ ਖੰਨਾ
ਅਮਲੋਹ(ਅਜੇ ਕੁਮਾਰ)
ਪੰਜਾਬ ਦੀ ਭਗਵੰਤ ਮਾਨ ਦੀ ਆਪ ਸਰਕਾਰ ਦੇ ਝੂਠ ਤੇ ਧੋਖਿਆਂ ਦੀ ਹਨੇਰੀ ’ਚੋ ਨਿਕਲ ਕੇ ਹੁਣ ਸੂਬੇ ਦੇ ਲੋਕ ਫਿਰ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਉਸ ਸਮੇਂ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕਰਵਾਏ ਅਹਿਮ ਕਾਰਜਾਂ ਨੂੰ ਲੋਕ ਕਦੇ ਵੀ ਭੁੱਲਾ ਨਹੀਂ ਸਕਣਗੇ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਾਰਟੀ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜੋ ਵਿਕਾਸ ਕਾਰਜ ਤੇ ਭਲਾਈ ਸਕੀਮਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਲਾਗੂ ਹੋਈਆਂ ਉਨ੍ਹਾਂ ਦੀ ਮਿਸਾਲ ਕੀਤੇ ਨਹੀਂ ਮਿਲਦੀ। ਭਾਵੇਂ ਸੂਬੇ ਅੰਦਰ ਕਾਂਗਰਸ ਅਤੇ ਆਪ ਦੀਆਂ ਸਰਕਾਰਾਂ ਹੋਂਦ ਵਿੱਚ ਆਈਆ ਪਰ ਕੋਈ ਵੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਪੰਜਾਬ ਹਿਤੈਸ਼ੀ ਕਾਰਜਾਂ ਦਾ ਰਿਕਾਰਡ ਨਹੀਂ ਤੋੜ ਸਕੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਪ ਨੇ ਪੰਜਾਬ ਦੇ ਭਲੇ ਲਈ ਕੁਝ ਨਹੀਂ ਕੀਤਾ ਜਿਸ ਕਾਰਣ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਹਰਿੰਦਰ ਸਿੰਘ ਦੀਵਾ, ਡਾ ਅਰੁਜਨ ਸਿੰਘ ਅਮਲੋਹ ਅਤੇ ਜਥੇਦਾਰ ਕੁਲਵਿੰਦਰ ਸਿੰਘ ਭੰਗੂ ਆਦਿ ਮੌਜੂਦ ਸਨ।
ਫੋਟੋ ਕੈਪਸਨ: ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਹੋਰ ਗੱਲਬਾਤ ਕਰਦੇ ਹੋਏ।