
ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸਕੂਲ ਵੱਲੋਂ ‘ਵਿਸ਼ਵ ਜਲ ਦਿਵਸ’ ਮਨਾਇਆ
ਫਤਹਿਗੜ੍ਹ ਸਾਹਿਬ(ਅਜੇ ਕੁਮਾਰ)
ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫਤਹਿਗੜ੍ਹ ਸਾਹਿਬ ਵੱਲੋਂ ਜਲ ਪਖਵਾੜਾ ਪ੍ਰੋਗਰਾਮ ਤਹਿਤ ਪਾਣੀ ਦੀ ਸਾਂਭ ਸੰਭਾਲ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਤੀਜੀ ਤੋਂ ਪੰਜਵੀਂ ਤੱਕ ਦੇ ਬੱਚਿਆਂ ਨੂੰ ਆਡੀਓ-ਵਿਜ਼ੂਅਲ ਪ੍ਰੋਗਰਾਮ ਦੁਆਰਾ ‘ਪਾਣੀ ਬਚਾਓ’ ਮੁਹਿੰਮ ਤੋਂ ਜਾਣੂ ਕਰਵਾਇਆ ਗਿਆ। ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਛੋਟੇ ਬੱਚਿਆਂ ਵੱਲੋਂ ਪਾਣੀ ਦੀ ਮਹੱਤਤਾ ਨੂੰ ਦਰਸਾਉਂਦਾ ਹੋਇਆ ਇੱਕ ਸਕਿੱਟ ਪੇਸ਼ ਕੀਤਾ ਗਿਆ ਅਤੇ ਪਾਣੀ ਦੀ ਸਾਂਭ-ਸੰਭਾਲ ਰੱਖਣ ਸਬੰਧੀ ਸਹੁੰ ਵੀ ਚੁੱਕੀ ਗਈ। ਮਿਡਲ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਕਵਿਤਾ, ਭਾਸ਼ਣ, ਪੇਟਿੰਗ ਰਾਹੀਂ ਅਤੇ ਸਲੋਗਨ ਲਿਖ ਕੇ ਪਾਣੀ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਇਸ ਸਬੰਧੀ ਬੱਚਿਆਂ ਦੇ ਲੇਖ ਅਤੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ। ਸੀਨੀਅਰ ਵਿੰਗ ਵੱਲੋਂ ਵੱਖ-ਵੱਖ ਵਿਸ਼ੇ ਜਿਵੇਂ ਕਿ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਅਤੇ ਗੰਦੇ ਪਾਣੀ ਦੇ ਨਿਕਾਸ ਦੇ ਢੁਕਵੇਂ ਪ੍ਰਬੰਧ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਪ੍ਰਿੰਸੀਪਲ ਅਰਸ਼ਦੀਪ ਕੌਰ ਨੇ ਵਿਦਿਆਰਥੀਆਂ ਨੂੰ ਪਾਣੀ ਦੀ ਮਹੱਤਤਾ ਅਤੇ ਸਹੀ ਵਰਤੋਂ ਬਾਰੇ ਜਾਣੂ ਕਰਵਾਇਆ।
ਫੋਟੋ ਕੈਪਸ਼ਨ: ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਵਿਦਿਆਰਥੀ ਸਕੂਲ ਪ੍ਰਬੰਧਕਾਂ ਨਾਲ।