
ਡਾ.ਅੰਬੇਡਕਰ ਜਾਗ੍ਰਿਤੀ ਸੁਸਾਇਟੀ ਨੇ ਦੇਸ਼ ਭਗਤ ਯੂਨੀਵਰਸਿਟੀ ਵਿੱਚ 5ਵਾਂ ਮਾਨਵ ਜਾਗ੍ਰਿਤੀ ਸੰਮੇਲਨ ਕਰਵਾਇਆ
ਅਮਲੋਹ(ਅਜੇ ਕੁਮਾਰ)
ਡਾ. ਅੰਬੇਡਕਰ ਜਾਗ੍ਰਿਤੀ ਵੈਲਫੇਅਰ ਸੁਸਾਇਟੀ ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਦੇ ਸਹਿਯੋਗ ਨਾਲ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੀ 134ਵੀਂ ਜਯੰਤੀ ਦੇ ਸਨਮਾਨ ਵਿੱਚ ਪੰਜਵੇਂ ਮਾਨਵ ਜਾਗ੍ਰਿਤੀ ਸੰਮੇਲਨ ਦਾ ਆਯੋਜਨ ਕੀਤਾ। ਇਸ ਵਿਚ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁੱਖ-ਮਹਿਮਾਨ ਵਜੋਂ ਸਿਰਕਤ ਕੀਤੀ। ਸੰਮੇਲਨ ਦੀ ਸ਼ੁਰੂਆਤ ਇੱਕ ਪ੍ਰਤੀਕਾਤਮਕ ਬੂਟੇ ਵੰਡ ਸਮਾਰੋਹ ਨਾਲ ਹੋਈ ਜਿਸ ਵਿੱਚ ਵਾਤਾਵਰਣ ਜਾਗਰੂਕਤਾ ਅਤੇ ਟਿਕਾਊ ਜੀਵਨ ਨੂੰ ਉਤਸ਼ਾਹਿਤ ਕੀਤਾ ਗਿਆ। ਹਾਜ਼ਰੀਨ ਵਿੱਚ ਪਾਵਨ ਵਾਲਮੀਕਿ ਤੀਰਥ ਅੰਮ੍ਰਿਤਸਰ ਤੋਂ ਸੰਤ ਬਾਬਾ ਮਲਕੀਤ ਨਾਥ ਅਤੇ ਹਰਦੇਵ ਸਿੰਘ ਆਦਿ ਸ਼ਾਮਲ ਸਨ। ਇਸ ਮੌਕੇ ਸਾਬਕਾ ਕੌਂਸਲਰ ਅਤੇ ਐਸਸੀਬੀਸੀ ਸੈਲ ਦੇ ਸੂਬਾ ਚੇਅਰਮੈਨ ਹਰਵਿੰਦਰ ਵਾਲੀਆ ਅਤੇ ਅੰਬੇਡਕਰ ਮਹਾਂ ਸਭਾ ਦੀ ਰਾਸ਼ਟਰੀ ਪ੍ਰਧਾਨ ਰੀਨਾ ਵਾਲਮੀਕੀ ਨੇ ਸੰਬਧਨ ਕੀਤਾ ਅਤੇ ਡਾ. ਅੰਬੇਡਕਰ ਦੇ ਸਮਾਨਤਾ ਅਤੇ ਸਿੱਖਿਆ ਦੇ ਦ੍ਰਿਸ਼ਟੀਕੋਣ ਨੂੰ ਉਜਾਗਰ ਕੀਤਾ। ਐਡਵੋਕੇਟ ਨੂਪੁਰ ਚੈਤਲੀ ਅਤੇ ਨੇਹਾ ਵਾਲੀਆ ਨੇ ਕਵਿਤਾ ਨਾਲ ਡਾ. ਅੰਬੇਡਕਰ ਦੀ ਵਿਰਾਸਤ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਮਾਰਕੀਟ ਕਮੇਟੀ ਦੀ ਚੇਅਰਪਰਸਨ ਸੁਖਵਿੰਦਰ ਕੌਰ ਗਹਿਲੌਤ, ਸਟੇਟ ਐਵਾਰਡੀ ਬੇਅੰਤ ਭਾਬਰੀ, ਓਮ ਪ੍ਰਕਾਸ਼ ਗੱਬਰ ਅਤੇ ਰਾਕੇਸ਼ ਬਹਾਦਰ ਆਦਿ ਦੀ ਸਿੱਖਿਆ ਅਤੇ ਸਮਾਜਿਕ ਉੱਨਤੀ ਵਿੱਚ ਯੋਗਦਾਨ ਦੀ ਸਲਾਘਾ ਕੀਤੀ। ਸਮਾਗਮ ਵਿਚ ਗੁਆਢੀ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਤਵੰਤਿਆਂ ਆਦਿ ਦਾ ਸਨਮਾਨ ਵੀ ਕੀਤਾ ਗਿਆ। ਸਮਾਪਤੀ ਮੌਕੇ ਸੁਸਾਇਟੀ ਨੇ ਚਾਂਸਲਰ ਡਾ. ਜ਼ੋਰਾ ਸਿੰਘ ਦਾ ਵਿਸੇਸ ਸਨਮਾਨ ਕਰਦੇ ਹੋਏ ਉਨ੍ਹਾਂ ਵਲੋਂ ਸਿਖਿਆ ਆਦਿ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਦੀ ਸਲਾਘਾ ਕੀਤੀ।
ਫੋਟੋ ਕੈਪਸ਼ਨ: ਸੁਸਾਇਟੀ ਦੇ ਅਹੁੱਦੇਦਾਰ ਚਾਂਸਲਰ ਡਾ. ਜੋਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾ. ਤਜਿੰਦਰ ਕੌਰ ਦਾ ਸਨਮਾਨ ਕਰਦੇ ਹੋਏ।