
ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਨੇ ਪ੍ਰਿੰਸੀਪਲ ਦਿਵਿਆ ਮਹਿਤਾ ਦੀ ਸਿਲਵਰ ਜੁਬਲੀ ਮਨਾਈ
ਮੰਡੀ ਗੋਬਿੰਦਗੜ੍ਹ(ਅਜੇ ਕੁਮਾਰ)
ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ, ਜਲਾਲਪੁਰ ਨੇ ਪ੍ਰਿੰਸੀਪਲ ਦਿਵਿਆ ਮਹਿਤਾ ਦੀ ਸੰਸਥਾ ਪ੍ਰਤੀ ਸਮਰਪਿਤ ਸੇਵਾ ਦੇ 25 ਸਾਲ ਪੂਰੇ ਹੋਣ ’ਤੇ ਇੱਕ ਮਹੱਤਵਪੂਰਨ ਮੀਲ ਪੱਥਰ ਮਨਾਇਆ। ਸਕੂਲ ਦੇ ਸਾਰੇ ਅਧਿਆਪਕਾ ਅਤੇ ਸਟਾਫ਼ ਨੇ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਸਲਾਘਾ ਕਰਦਿਆ ਕਿਹਾ ਕਿ ਇਸ ਅਰਸੇ ਦੌਰਾਨ ਸਕੂਲ ਨੇ ਸਾਨਦਾਰ ਮੱਲ੍ਹਾਂ ਮਾਰੀਆਂ, ਜਿਸ ਸੱਦਕਾ ਅੱਜ ਸਕੂਲ ਜ਼ਿਲ੍ਹੇ ਦੇ ਨਾਮਵਰ ਸਕੂਲਾਂ ਦੀ ਪਹਿਲੀ ਕਤਾਰ ਵਿਚ ਆਉਂਦਾ ਹੈ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੇਪੀਐਸ ਜੌਲੀ, ਡਿਪਟੀ ਮੈਨੇਜਿੰਗ ਡਾਇਰੈਕਟਰ ਸਤਿੰਦਰਜੀਤ ਜੌਲੀ ਅਤੇ ਪ੍ਰਧਾਨ ਨਵੇਰਾ ਜੌਲੀ ਨੇ ਸ਼੍ਰੀਮਤੀ ਦਿਵਿਆ ਮਹਿਤਾ ਨੂੰ ਵਧਾਈ ਦਿੰਦੇ ਹੋਏ ਸੁਭਕਾਮਨਾਵਾਂ ਦਿਤੀਆਂ।
ਫੋਟੋ ਕੈਪਸ਼ਨ: ਪ੍ਰਿੰਸੀਪਲ ਦਿਵਿਆ ਮਹਿਤਾ ਦੇ ਸਿਲਵਰ ਜੁਬਲੀ ਮੌਕੇ ਅਧਿਆਪਕ ਵਧਾਈ ਦਿੰਦੇ ਹੋਏ।