
ਬ੍ਰਾਹਮਣ ਸਭਾ ਨੇ ਭਗਵਾਨ ਸ੍ਰੀ ਪਰਸੂ ਰਾਮ ਦੇ ਜਨਮ ਉਤਸਵ ਮੌਕੇ ਸਖਸੀਅਤਾਂ ਦਾ ਕੀਤਾ ਸਨਮਾਨ
ਫਤਹਿਗੜ੍ਹ ਸਾਹਿਬ(ਅਜੇ ਕੁਮਾਰ)
ਬ੍ਰਾਹਮਣ ਸਭਾ ਸਰਹਿੰਦ ਵੱਲੋਂ ਭਗਵਾਨ ਸ੍ਰੀ ਪਰਸ਼ੂ ਰਾਮ ਜਨਮ ਮਹਾਉਤਸਵ ਸਰਧਾ ਭਾਵਨਾ ਨਾਲ ਸਨਾਤਨ ਧਰਮ ਮੰਦਿਰ ਮੇਨ ਬਾਜ਼ਾਰ ਸਰਹਿੰਦ ਵਿਖੇ ਮਨਾਇਆ। ਇਸ ਮੌਕੇ ਵੱਡੀ ਗਿਣਤੀ ਵਿਚ ਸਰਧਾਲੂਆਂ ਨੇ ਸਿਰਕਤ ਕੀਤੀ। ਪ੍ਰਬੰਧਕਾਂ ਨੇ ਇਸ ਦਿਹਾੜੇ ਦੀ ਵਧਾਈ ਦਿਤੀ ਅਤੇ ਇਸ ਦਿਨ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਬਾਰੇ ਚਾਨਣਾ ਪਾਇਆ। ਬਾਅਦ ਵਿਚ ਆਰਤੀ ਉਪਰੰਤ ਪ੍ਰਸ਼ਾਦ ਵੰਡਿਆ ਗਿਆ ਅਤੇ ਲੰਗਰ ਚਲਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਸਰਨਜੀਤ ਸਿੰਘ ਚਨਾਰਥਲ ਸਮੇਤ ਵੱਡੀ ਗਿਣਤੀ ਵਿਚ ਰਾਜਸੀ ਅਤੇ ਧਾਰਮਿਕ ਸਖਸ਼ੀਅਤਾਂ ਨੇ ਸਿਰਕਤ ਕੀਤੀ ਜਿਨ੍ਹਾਂ ਦਾ ਪ੍ਰਬੰਧਕਾਂ ਨੇ ਸਨਮਾਨ ਵੀ ਕੀਤਾ।
ਫੋਟੋ ਕੈਪਸ਼ਨ: ਪ੍ਰਬੰਧਕ ਜਿਲਾ ਪ੍ਰਧਾਨ ਸਰਨਜੀਤ ਸਿੰਘ ਚਨਾਰਥਲ ਦਾ ਸਨਮਾਨ ਕਰਦੇ ਹੋਏ।