
ਸ਼ਿਵ ਸੈਨਾ ਨੇ ਪਾਕਿਸਤਾਨ ਖਿਲਾਫ਼ ਲਈ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਨਾਂਅ ਦਿੱਤਾ ਮੰਗ-ਪੱਤਰ
ਮਈ 4 (ਜਗਜੀਤ ਸਿੰਘ ਕੈਂਥ)ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਗਰੁੱਪ ਵਲੋਂ ਸੂਬਾ ਮੀਤ ਪ੍ਰਧਾਨ ਹਰਪ੍ਰੀਤ ਲਾਲੀ ਦੀ ਪ੍ਰਧਾਨਗੀ ਹੇਠ ਪਾਕਿਸਤਾਨ ਵਲੋਂ ਭਾਰਤ ਵਿਚ ਕਰਵਾਈਆਂ ਜਾ ਰਹੀਆਂ ਅੱਤਵਾਦੀ ਕਾਰਵਾਈਆਂ ਨੂੰ ਲੈ ਕੇ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਨਾਮ ਵਧੀਕ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਰਾਹੀ ਮੰਗ ਪੱਤਰ ਦਿੱਤਾ ਗਿਆ। ਸ੍ਰੀ ਲਾਲੀ ਨੇ ਕਿਹਾ ਕਿ ਦੇਸ਼ ਦੇ ਨਾਗਰਿਕ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰੇ ਨਾਲ ਰਹਿਣਾ ਪਸੰਦ ਕਰਦੇ ਹਨ ਪ੍ਰੰਤੂ ਪਾਕਿਸਤਾਨ ਅਤੇ ਕੁਝ ਕੱਟੜਪੰਥੀ ਗਰੁੱਪਾਂ ਵਲੋਂ ਦੇਸ਼ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਨਿੱਤ ਨਵੀਂਆਂ ਸਾਜ਼ਿਸ਼ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਕਸ਼ਮੀਰ ਦੇ ਪਹਿਲਗਾਮ ਵਿਚ ਕੁਝ ਅੱਤਵਾਦੀਆਂ ਵਲੋਂ ਹਿੰਦੁਆਂ ਦੀ ਪਹਿਚਾਣ ਕਰਕੇ ਸ਼ਰੇਆਮ ਕਤਲੇਆਮ ਕਰਨ ਦੀ ਸਖਤ ਨਿੰਦਾ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਵੀ ਅੱਤਵਾਦੀਆਂ ਵਲੋਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਕਈ ਤਰ੍ਹਾਂ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ, ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਅਜਿਹੀ ਸਥਿਤੀ ਨੂੰ ਦੇਖਦੇ ਹੋਏ ਪਾਕਿਸਤਾਨ ਅਤੇ ਦੇਸ਼ ਵਿਚ ਬੈਠੇ ਅੱਤਵਾਦੀ ਸੰਗਠਨਾਂ ਖਿਲਾਫ਼ ਇੱਕਜੁੱਟ ਹੋ ਕੇ ਕਾਰਵਾਈ ਕੀਤੀ ਜਾਵੇ। ਇਸ ਮੌਕੇ ਘਨੱਈਆ, ਮੋਹਿਤ ਕੁਮਾਰ, ਅਨਮੋਲ ਕੁਮਾਰ ਅਤੇ ਦੇਵ ਕੁਮਾਰ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਗਰੁੱਪ ਦੇ ਸੂਬਾ ਮੀਤ ਪ੍ਰਧਾਨ ਹਰਪ੍ਰੀਤ ਲਾਲੀ ਅਤੇ ਹੋਰ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ।