
ਪੰਜਾਬ ਸਰਕਾਰ ਵੱਲੋ ਅਰੰਭੀ ਜੰਗ ਯੁੱਧ ਨਸ਼ਿਆਂ ਵਿਰੁੱਧ ਇੱਕ ਸਲਾਹੁਣਯੋਗ ਕਦਮ – ਨਿਰਭੈ ਮਾਲੋਵਾਲ
ਅਮਲੋਹ(ਅਜੇ ਕੁਮਾਰ)
ਪੰਜਾਬ ਸਰਕਾਰ ਵੱਲੋ ਯੁੱਧ ਨਸ਼ਿਆਂ ਵਿਰੁੱਧ ਚਲਾਈ ਜੰਗ ਇੱਕ ਬਹੁਤ ਹੀ ਸਲਾਗਾਯੋਗ ਕਦਮ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਨਿਰਭੈ ਸਿੰਘ ਮਾਲੋਵਾਲ ਪ੍ਰਧਾਨ ਈ ਟੀ ਟੀ ਯੂਨੀਅਨ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਨਿਵੇਕਲਾ ਕਦਮ ਚੁੱਕਿਆ ਗਿਆ ਹੈ। ਜਿਸਦੇ ਤਹਿਤ ਵਟਸਐਪ ਨੰਬਰ ਵੀ ਜਾਰੀ ਕੀਤਾ ਗਿਆ ਹੈ ਅਤੇ ਨਸ਼ਾ ਤਸਕਰਾਂ ਦੇ ਘਰਾਂ ਉਪਰ ਬੁਲਡੋਜ਼ਰ ਵੀ ਚਲਾਏ ਜਾ ਰਹੇ ਹਨ ।ਉਨ੍ਹਾਂ ਕਿਹਾ ਕਿ ਇਹ ਜੰਗ ਏਦਾ ਹੀ ਜਾਰੀ ਰਹਿੰਦੀ ਹੈ, ਤਾਂ ਉਹ ਦਿਨ ਦੂਰ ਨਹੀ ਜਿਸ ਦਿਨ ਪੰਜਾਬ ਮੁੜ ਸੋਨੇ ਦੀ ਚਿੜੀ ਬਣ ਜਾਵੇਗਾ ਅਤੇ ਉਡਤਾ ਪੰਜਾਬ ਜਿਹੀ ਫਿਲਮ ਬਣਾਓਣ ਵਾਲਿਆਂ ਦੇ ਮੂੰਹ ਤੇ ਵੱਡੀ ਚਪੇੜ ਵਜੇਗੀ । ਉਨ੍ਹਾਂ ਕਿਹਾ ਕਿ ਜੇਕਰ ਕੋਈ ਨੋਜਵਾਨ ਨਸ਼ੇ ਦੀ ਦਲਦਲ ਵਿੱਚ ਫਸ ਚੁੱਕਿਆ ਹੈ ਤਾਂ ਉਸ ਲਈ ਫ੍ਰੀ ਓਟ ਸੈਂਟਰ ਖੋਲੇ ਗਏ ਜਿਨ੍ਹਾਂ ਵਿੱਚ ਛੇ ਮਹੀਨੇ ਤੱਕ ਦੀ ਦਵਾਈ ਹਮੇਸਾ ਰਹਿੰਦੀ ਹੈ ਅਤੇ ਉਸ ਨੋਜਵਾਨਾਂ ਨੂੰ ਪੁਨਰਵਾਸ ਕਰਨ ਲਈ ਸਰਕਾਰ ਸਹਾਇਤਾ ਕਰਦੀ ਹੈ।
ਉਨਾਂ ਸਮੁੱਚੇ ਸਮਾਜ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਥੇ ਸਰਕਾਰ ਆਪਣੇ ਤੌਰ ਤੇ ਉਪਰਾਲੇ ਕਰ ਰਹੀ ਹੈ ਉਥੇ ਸਮਾਜ ਨੂੰ ਵੀ ਸਰਕਾਰ ਦਾ ਸਾਥ ਦੇ ਕੇ ਬਿਨਾਂ ਦਬਾਅ ਤੋਂ ਨਸ਼ਾ ਤਸਕਰਾਂ ਦੇ ਨਾਮ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੇ ਜਾਣ ਤਾਂ ਜੋ ਪੰਜਾਬ ਵਿੱਚ ਇੱਕ ਵੀ ਨਸ਼ਾ ਤਸਕਰ ਨਾ ਬਚ ਸਕੇ ਅਤੇ ਮੁੜ ਤੋ ਪੰਜਾਬ ਰੰਗਲਾ ਪੰਜਾਬ ਬਣ ਸਕੇ ।
ਫੋਟੋ ਕੈਪਸ਼ਨ-:ਨਿਰਭੈ ਸਿੰਘ